ਸ੍ਰੀ ਸਤਿਗੁਰੂ ਰਾਮ ਸਿੰਘ ਜੀ ਸਹਾਇ

SERMON - HIS HOLINESS SATGURU JAGJIT SINGH JI

The sermon of Almighty Lord cannot be priced. These cannot be priced because these are the sermon of the Satguru who has not created anyone equivalent to him. When there is no one equivalent to him, how is it possible to have anything equivalent to his sermon? How can the price of a thing be determined for which there is no comparison or equivalent?  “kah Ravidass akaath katha bah kaae kareja, Jaisa tu tesha tu hee, kya upmaa deeja”. Thus, the sermon of Satguru Ji are invaluable. 

15 01 2010

ਬ੍ਰਹਿਮੰਡ ਦੇ ਸਿਰਤਾਜ ਸ੍ਰੀ ਸਤਿਗੁਰੂ ਜਗਜੀਤ ਸਿੰਘ ਜੀ ਦੇ ਗੁਰਗੱਦੀ ਦੇ 50 ਵੇਂ ਸੁਭਾਗ ਵਰ੍ਹੇ ਤੇ ਵਿਸ਼ੇਸ਼:

 

 

 

Sunrise : 07.25 am IST

Sunset  : 05.47 pm IST

 

ਅੱਜ ਪਿਛਲੇ ਪੈਹਰ ਦੇ ਦਿਵਾਨ ਚ ਰਾਗੀ ਵੀਰ ਸਿੰਘ, ਰਾਗੀ ਪ੍ਰਭਜੋਤ ਸਿੰਘ
ਤੇ  ਰਾਗੀ ਜੈ ਸਿੰਘ ਨੇ ਰੱਲ ਕੇ ਸ਼ਬਦ ਪੜੇਆ :


"ਮੇਰੀ ਸੰਗਤਿ ਪੋਚ ਸੋਚ ਦਿਨੁ ਰਾਤੀ ॥
ਮੇਰਾ ਕਰਮੁ ਕੁਟਿਲਤਾ ਜਨਮੁ ਕੁਭਾਂਤੀ ॥੧॥
ਰਾਮ ਗੁਸਈਆ ਜੀਅ ਕੇ ਜੀਵਨਾ ॥
ਮੋਹਿ ਨ ਬਿਸਾਰਹੁ ਮੈ ਜਨੁ ਤੇਰਾ ॥੧॥ ਰਹਾਉ ॥
ਮੇਰੀ ਹਰਹੁ ਬਿਪਤਿ ਜਨ ਕਰਹੁ ਸੁਭਾਈ ॥
ਚਰਣ ਨ ਛਾਡਉ ਸਰੀਰ ਕਲ ਜਾਈ ॥੨॥
ਕਹੁ ਰਵਿਦਾਸ ਪਰਉ ਤੇਰੀ ਸਾਭਾ ॥
ਬੇਗਿ ਮਿਲਹੁ ਜਨ ਕਰਿ ਨ ਬਿਲਾਂਬਾ ॥੩॥੧॥"
(ਰਾਗੁ ਗਉੜੀ ਰਵਿਦਾਸ ਜੀ ਕੇ ਪਦੇ ਗਉੜੀ ਗੁਆਰੇਰੀ ) 

 

 

 

 

 

ਅੱਜ ਆਸਾ ਦੀ ਵਾਰ ਦਾ ਕੀਰਤਨ ਰਾਗੀ ਸਰਮੁਖ ਸਿੰਘ, ਰਾਗੀ ਸ਼ਾਮ ਸਿੰਘ,
ਰਾਗੀ ਗੁਰਲਾਲ ਸਿੰਘ ਤੇ ਰਾਗੀ ਗੁਰਤੇਜ ਸਿੰਘ  ਨੇ ਰੱਲ ਕੇ ਕੀਤਾ |


ਏਹ 5.22 ਤੇ ਸ਼ੁਰੂ ਹੋਏਆ  ਤੇ ਰਾਗੀਆਂ ਨੇ ਵਾਰ ਚ ਸ਼ਬਦ ਪੜ੍ਹੇ  :

"ਪਾਨੀ ਪਖਾ ਪੀਸਉ ਸੰਤ ਆਗੈ ਗੁਣ ਗੋਵਿੰਦ ਜਸੁ ਗਾਈ ॥
ਸਾਸਿ ਸਾਸਿ ਮਨੁ ਨਾਮੁ ਸਮ੍ਹ੍ਹਾਰੈ ਇਹੁ ਬਿਸ੍ਰਾਮ ਨਿਧਿ ਪਾਈ ॥੧॥
ਤੁਮ੍ਹ੍ਹ ਕਰਹੁ ਦਇਆ ਮੇਰੇ ਸਾਈ
ਐਸੀ ਮਤਿ ਦੀਜੈ ਮੇਰੇ ਠਾਕੁਰ ਸਦਾ ਸਦਾ ਤੁਧੁ ਧਿਆਈ ॥੧॥ ਰਹਾਉ ॥
ਤੁਮ੍ਹ੍ਹਰੀ ਕ੍ਰਿਪਾ ਤੇ ਮੋਹੁ ਮਾਨੁ ਛੂਟੈ ਬਿਨਸਿ ਜਾਇ ਭਰਮਾਈ ॥
ਅਨਦ ਰੂਪੁ ਰਵਿਓ ਸਭ ਮਧੇ ਜਤ ਕਤ ਪੇਖਉ ਜਾਈ ॥੨॥
ਤੁਮ੍ਹ੍ਹ ਦਇਆਲ ਕਿਰਪਾਲ ਕ੍ਰਿਪਾ ਨਿਧਿ ਪਤਿਤ ਪਾਵਨ ਗੋਸਾਈ ॥
ਕੋਟਿ ਸੂਖ ਆਨੰਦ ਰਾਜ  ਪਾਏ ਮੁਖ ਤੇ ਨਿਮਖ ਬੁਲਾਈ ॥੩॥
ਜਾਪ ਤਾਪ ਭਗਤਿ ਸਾ ਪੂਰੀ ਜੋ ਪ੍ਰਭ ਕੈ ਮਨਿ ਭਾਈ ॥
ਨਾਮੁ ਜਪਤ ਤ੍ਰਿਸਨਾ ਸਭ ਬੁਝੀ ਹੈ ਨਾਨਕ ਤ੍ਰਿਪਤਿ ਅਘਾਈ ॥੪॥੧੦॥"
(ਧਨਾਸਰੀ ਮਹਲਾ ੫ ॥)

 

 

ਤੇ



"ਮਨੁ ਮੇਰੋ ਗਜੁ ਜਿਹਬਾ ਮੇਰੀ ਕਾਤੀ
ਮਪਿ ਮਪਿ ਕਾਟਉ ਜਮ ਕੀ ਫਾਸੀ ॥੧॥
ਕਹਾ ਕਰਉ ਜਾਤੀ ਕਹ ਕਰਉ ਪਾਤੀ ॥
ਰਾਮ ਕੋ ਨਾਮੁ ਜਪਉ ਦਿਨ ਰਾਤੀ ॥੧॥ ਰਹਾਉ ॥
ਰਾਂਗਨਿ ਰਾਂਗਉ ਸੀਵਨਿ ਸੀਵਉ ॥
ਰਾਮ ਨਾਮ ਬਿਨੁ ਘਰੀਅ ਨ ਜੀਵਉ ॥੨॥
ਭਗਤਿ ਕਰਉ ਹਰਿ ਕੇ ਗੁਨ ਗਾਵਉ ॥
ਆਠ ਪਹਰ ਅਪਨਾ ਖਸਮੁ ਧਿਆਵਉ ॥੩॥
ਸੁਇਨੇ ਕੀ ਸੂਈ ਰੁਪੇ ਕਾ ਧਾਗਾ ॥
ਨਾਮੇ ਕਾ ਚਿਤੁ ਹਰਿ ਸਉ ਲਾਗਾ ॥੪॥੩॥"
(ਆਸਾ ਬਾਣੀ ਸ੍ਰੀ ਨਾਮਦੇਉ ਜੀ ਕੀ) 

 

 

ਤੇ

"ਸਾਈ ਨਾਮੁ ਅਮੋਲੁ ਕੀਮ ਨ ਕੋਈ ਜਾਣਦੋ
ਜਿਨਾ ਭਾਗ ਮਥਾਹਿ ਸੇ ਨਾਨਕ ਹਰਿ ਰੰਗੁ ਮਾਣਦੋ ॥੧॥"
(ਡਖਣਾ ॥)(ਸਿਰੀਰਾਗ)

 

ਤੇ

"ਸਾਹੁਰੜੀ ਵਥੁ ਸਭੁ ਕਿਛੁ ਸਾਝੀ ਪੇਵਕੜੈ ਧਨ ਵਖੇ ॥
ਆਪਿ ਕੁਚਜੀ ਦੋਸੁ ਨ ਦੇਊ ਜਾਣਾ ਨਾਹੀ ਰਖੇ ॥੧॥
ਮੇਰੇ ਸਾਹਿਬਾ ਹਉ ਆਪੇ ਭਰਮਿ ਭੁਲਾਣੀ
ਅਖਰ ਲਿਖੇ ਸੇਈ ਗਾਵਾ ਅਵਰ ਨ ਜਾਣਾ ਬਾਣੀ ॥੧॥ ਰਹਾਉ ॥
ਕਢਿ ਕਸੀਦਾ ਪਹਿਰਹਿ ਚੋਲੀ ਤਾਂ  ਤੁਮ੍ਹ੍ਹ ਜਾਣਹੁ ਨਾਰੀ ॥
ਜੇ ਘਰੁ ਰਾਖਹਿ ਬੁਰਾ ਨ ਚਾਖਹਿ ਹੋਵਹਿ ਕੰਤ ਪਿਆਰੀ ॥੨॥
ਜੇ ਤੂੰ ਪੜਿਆ ਪੰਡਿਤੁ ਬੀਨਾ ਦੁਇ ਅਖਰ ਦੁਇ ਨਾਵਾ ॥
ਪ੍ਰਣਵਤਿ ਨਾਨਕੁ ਏਕੁ ਲੰਘਾਏ ਜੇ ਕਰਿ ਸਚਿ ਸਮਾਵਾਂ ॥੩॥੨॥੧੦॥"
(ਬਸੰਤੁ ਮਹਲਾ ੧ ਹਿੰਡੋਲ ॥)

 

ਵਾਰ ਤੋ ਬਾਦ ਲਾਂਵਾਂ ਪੜ੍ਹ ਕੇ ਸ੍ਰੀ ਸਤਿਗੁਰੂ ਰਾਮ ਸਿੰਘ ਜੀ ਦੀ ਦੱਸੀ ਹੋਈ
ਮ੍ਰਯਾਦਾ ਅਨੁਸਾਰ  1  ਲੜਕੇ-ਲੜਕੀ ਦਾ ਆਨੰਦ-ਕਾਰਜ ਕਰਵਾਇਆ ਗਿਆ |
ਤੇ ਆਨੰਦ-ਕਾਰਜ ਵਾਲਿਆਂ ਵੱਲੋਂ ਆਦਿ ਸ੍ਰੀ ਗ੍ਰੰਥ ਸਾਹਿਬ ਜੀ ਦੇ ਕੀਤੇ ਹੋਏ ਸਧਾਰਣ
ਪਾਠ ਦਾ  ਭੋਗ ਵੀ ਪਵਾਇਆ ਗਿਆ |

 

 ਫੇਰ  ਰਾਗੀਆਂ ਨੇ "ਅਨੰਦੁ" ਪੜ੍ਹਿਆ |

 

ਸਮਾਪਤੀ ਦੀ ਅਰਦਾਸ 7.17 ਤੇ  ਮਾਸਟਰ ਦਰਸ਼ਨ ਸਿੰਘ ਜੀ ਨੇ ਕੀਤੀ |