ਬ੍ਰਹਿਮੰਡ ਦੇ ਸਿਰਤਾਜ ਸ੍ਰੀ ਸਤਿਗੁਰੂ ਜਗਜੀਤ ਸਿੰਘ ਜੀ ਦੇ ਗੁਰਗੱਦੀ ਦੇ 50 ਵੇਂ ਸੁਭਾਗ ਵਰ੍ਹੇ ਤੇ ਵਿਸ਼ੇਸ਼: Sunrise : 07.25 am IST Sunset : 05.49 pm IST ਅੱਜ ਪਿਛਲੇ ਪੈਹਰ ਦੇ ਦਿਵਾਨ ਚ ਰਾਗੀ ਗੁਰਲਾਲ ਸਿੰਘ, ਰਾਗੀ ਪ੍ਰਭਜੋਤ ਸਿੰਘ ਤੇ ਹੋਰ ਰਾਗੀਆਂ ਨੇ ਰੱਲ ਕੇ ਸ਼ਬਦ ਪੜੇਆ :
"ਦੇਖੁ ਫੂਲ ਫੂਲ ਫੂਲੇ ॥ ਅਹੰ ਤਿਆਗਿ ਤਿਆਗੇ ॥ ਚਰਨ ਕਮਲ ਪਾਗੇ ॥ ਤੁਮ ਮਿਲਹੁ ਪ੍ਰਭ ਸਭਾਗੇ ॥ ਹਰਿ ਚੇਤਿ ਮਨ ਮੇਰੇ ॥ ਰਹਾਉ ॥ ਸਘਨ ਬਾਸੁ ਕੂਲੇ ॥ ਇਕਿ ਰਹੇ ਸੂਕਿ ਕਠੂਲੇ ॥ ਬਸੰਤ ਰੁਤਿ ਆਈ ॥ ਪਰਫੂਲਤਾ ਰਹੇ ॥੧॥ ਅਬ ਕਲੂ ਆਇਓ ਰੇ ॥ ਇਕੁ ਨਾਮੁ ਬੋਵਹੁ ਬੋਵਹੁ ॥ ਅਨ ਰੂਤਿ ਨਾਹੀ ਨਾਹੀ ॥ ਮਤੁ ਭਰਮਿ ਭੂਲਹੁ ਭੂਲਹੁ ॥ ਗੁਰ ਮਿਲੇ ਹਰਿ ਪਾਏ ॥ ਜਿਸੁ ਮਸਤਕਿ ਹੈ ਲੇਖਾ ॥ ਮਨ ਰੁਤਿ ਨਾਮ ਰੇ ॥ ਗੁਨ ਕਹੇ ਨਾਨਕ ਹਰਿ ਹਰੇ ਹਰਿ ਹਰੇ ॥੨॥੧੮॥" ( ਬਸੰਤੁ ਮਹਲਾ ੫ ) ਅੱਜ ਵਾਰਾ (ਆਸਾ ਦੀ ਵਾਰ ਦਾ ਕੀਰਤਨ) ਮਾਸਟਰ ਦਰਸ਼ਨ ਸਿੰਘ ਜੀ. ਰਾਗੀ ਸੁਰਿੰਦਰ ਸਿੰਘ ਛਿੰਦਾ ਤੇ ਹੋਰ ਰਾਗੀਆਂ ਨੇ ਰੱਲ ਕੇ ਲਗਾਇਆ |
ਏਹ 4.51 ਤੇ ਸ਼ੁਰੂ ਹੋਏਆ ਤੇ ਰਾਗੀਆਂ ਨੇ ਵਾਰ ਚ ਸ਼ਬਦ ਪੜ੍ਹੇ :
"ਪ੍ਰਭ ਕੀਜੈ ਕ੍ਰਿਪਾ ਨਿਧਾਨ ਹਮ ਹਰਿ ਗੁਨ ਗਾਵਹਗੇ ॥ ਹਉ ਤੁਮਰੀ ਕਰਉ ਨਿਤ ਆਸ ਪ੍ਰਭ ਮੋਹਿ ਕਬ ਗਲਿ ਲਾਵਹਿਗੇ ॥੧॥ ਰਹਾਉ ॥ ਹਮ ਬਾਰਿਕ ਮੁਗਧ ਇਆਨ ਪਿਤਾ ਸਮਝਾਵਹਿਗੇ ॥ ਸੁਤੁ ਖਿਨੁ ਖਿਨੁ ਭੂਲਿ ਬਿਗਾਰਿ ਜਗਤ ਪਿਤ ਭਾਵਹਿਗੇ ॥੧॥ ਜੋ ਹਰਿ ਸੁਆਮੀ ਤੁਮ ਦੇਹੁ ਸੋਈ ਹਮ ਪਾਵਹਗੇ ॥ ਮੋਹਿ ਦੂਜੀ ਨਾਹੀ ਠਉਰ ਜਿਸੁ ਪਹਿ ਹਮ ਜਾਵਹਗੇ ॥੨॥ ਜੋ ਹਰਿ ਭਾਵਹਿ ਭਗਤ ਤਿਨਾ ਹਰਿ ਭਾਵਹਿਗੇ ॥ ਜੋਤੀ ਜੋਤਿ ਮਿਲਾਇ ਜੋਤਿ ਰਲਿ ਜਾਵਹਗੇ ॥੩॥ ਹਰਿ ਆਪੇ ਹੋਇ ਕ੍ਰਿਪਾਲੁ ਆਪਿ ਲਿਵ ਲਾਵਹਿਗੇ ॥ ਜਨੁ ਨਾਨਕੁ ਸਰਨਿ ਦੁਆਰਿ ਹਰਿ ਲਾਜ ਰਖਾਵਹਿਗੇ ॥੪॥੬॥" (ਕਲਿਆਨ ਮਹਲਾ ੪ ॥)
ਤੇ
"ਪਾਵਤੁ ਰਲੀਆ ਜੋਬਨਿ ਬਲੀਆ ॥ ਨਾਮ ਬਿਨਾ ਮਾਟੀ ਸੰਗਿ ਰਲੀਆ ॥੧॥ ਕਾਨ ਕੁੰਡਲੀਆ ਬਸਤ੍ਰ ਓਢਲੀਆ ॥ ਸੇਜ ਸੁਖਲੀਆ ਮਨਿ ਗਰਬਲੀਆ ॥੧॥ ਰਹਾਉ ॥ ਤਲੈ ਕੁੰਚਰੀਆ ਸਿਰਿ ਕਨਿਕ ਛਤਰੀਆ ॥ ਹਰਿ ਭਗਤਿ ਬਿਨਾ ਲੇ ਧਰਨਿ ਗਡਲੀਆ ॥੨॥ ਰੂਪ ਸੁੰਦਰੀਆ ਅਨਿਕ ਇਸਤਰੀਆ ॥ ਹਰਿ ਰਸ ਬਿਨੁ ਸਭਿ ਸੁਆਦ ਫਿਕਰੀਆ ॥੩॥ ਮਾਇਆ ਛਲੀਆ ਬਿਕਾਰ ਬਿਖਲੀਆ ॥ ਸਰਣਿ ਨਾਨਕ ਪ੍ਰਭ ਪੁਰਖ ਦਇਅਲੀਆ ॥੪॥੪॥੫੫॥" (ਆਸਾ ਮਹਲਾ ੫ ॥) ਤੇ
"ਕਾਲੁ ਨਾਹੀ ਜੋਗੁ ਨਾਹੀ ਨਾਹੀ ਸਤ ਕਾ ਢਬੁ ॥ ਥਾਨਸਟ ਜਗ ਭਰਿਸਟ ਹੋਏ ਡੂਬਤਾ ਇਵ ਜਗੁ ॥੧॥ ਕਲ ਮਹਿ ਰਾਮ ਨਾਮੁ ਸਾਰੁ ॥ ਅਖੀ ਤ ਮੀਟਹਿ ਨਾਕ ਪਕੜਹਿ ਠਗਣ ਕਉ ਸੰਸਾਰੁ ॥੧॥ ਰਹਾਉ ॥ ਆਂਟ ਸੇਤੀ ਨਾਕੁ ਪਕੜਹਿ ਸੂਝਤੇ ਤਿਨਿ ਲੋਅ ॥ ਮਗਰ ਪਾਛੈ ਕਛੁ ਨ ਸੂਝੈ ਏਹੁ ਪਦਮੁ ਅਲੋਅ ॥੨॥ ਖਤ੍ਰੀਆ ਤ ਧਰਮੁ ਛੋਡਿਆ ਮਲੇਛ ਭਾਖਿਆ ਗਹੀ ॥ ਸ੍ਰਿਸਟਿ ਸਭ ਇਕ ਵਰਨ ਹੋਈ ਧਰਮ ਕੀ ਗਤਿ ਰਹੀ ॥੩॥ ਅਸਟ ਸਾਜ ਸਾਜਿ ਪੁਰਾਣ ਸੋਧਹਿ ਕਰਹਿ ਬੇਦ ਅਭਿਆਸੁ ॥ ਬਿਨੁ ਨਾਮ ਹਰਿ ਕੇ ਮੁਕਤਿ ਨਾਹੀ ਕਹੈ ਨਾਨਕੁ ਦਾਸੁ ॥੪॥੧॥੬॥੮॥" (ਧਨਾਸਰੀ ਮਹਲਾ ੧ ਘਰੁ ੩ ) ਤੇ
"ਸਾਧੋ ਇਹੁ ਮਨੁ ਗਹਿਓ ਨ ਜਾਈ ॥ ਚੰਚਲ ਤ੍ਰਿਸਨਾ ਸੰਗਿ ਬਸਤੁ ਹੈ ਯਾ ਤੇ ਥਿਰੁ ਨ ਰਹਾਈ ॥੧॥ ਰਹਾਉ ॥ ਕਠਨ ਕਰੋਧ ਘਟ ਹੀ ਕੇ ਭੀਤਰਿ ਜਿਹ ਸੁਧਿ ਸਭ ਬਿਸਰਾਈ ॥ ਰਤਨੁ ਗਿਆਨੁ ਸਭ ਕੋ ਹਿਰਿ ਲੀਨਾ ਤਾ ਸਿਉ ਕਛੁ ਨ ਬਸਾਈ ॥੧॥ ਜੋਗੀ ਜਤਨ ਕਰਤ ਸਭਿ ਹਾਰੇ ਗੁਨੀ ਰਹੇ ਗੁਨ ਗਾਈ ॥ ਜਨ ਨਾਨਕ ਹਰਿ ਭਏ ਦਇਆਲਾ ਤਉ ਸਭ ਬਿਧਿ ਬਨਿ ਆਈ ॥੨॥੪॥" (ਗਉੜੀ ਮਹਲਾ ੯ ॥) ਤੇ
"ਨਾਨਕ ਤਿਨਾ ਬਸੰਤੁ ਹੈ ਜਿਨ੍ਹ੍ਹ ਘਰਿ ਵਸਿਆ ਕੰਤੁ ॥ ਜਿਨ ਕੇ ਕੰਤ ਦਿਸਾਪੁਰੀ ਸੇ ਅਹਿਨਿਸਿ ਫਿਰਹਿ ਜਲੰਤ ॥੨॥" ( ਵਾਰ ਸੂਹੀ ਕੀ ਸਲੋਕਾ ਨਾਲਿ ਮਹਲਾ ੩ ॥)
ਸਮਾਪਤੀ ਦੀ ਅਰਦਾਸ 7.13 ਤੇ ਮਾਸਟਰ ਦਰਸ਼ਨ ਸਿੰਘ ਜੀ ਨੇ ਕੀਤੀ |
|