ਬ੍ਰਹਿਮੰਡ ਦੇ ਸਿਰਤਾਜ ਸ੍ਰੀ ਸਤਿਗੁਰੂ ਜਗਜੀਤ ਸਿੰਘ ਜੀ
Photographs dated: 10 October 2012
Photographer: Suratpal Singh
HIS HOLINESS SRI SATGURU JI BLESSED THE SANGAT DURING ASA DI VAAR, TODAY.
ਅੱਜ ਗ੍ਰੀਬ ਨਿਵਾਜ ਸੱਚੇ ਪਾਤਿਸ਼ਾਹ ਸ੍ਰੀ ਸਤਿਗੁਰੂ ਜੀ ਨੇ ਆਸਾ ਦੀ ਵਾਰ ਚ ਦਰਸ਼ਨ ਦੇ ਕੇ ਸਾਧ ਸੰਗਤ ਨੂੰ ਨਿਹਾਲ ਕੀਤਾ |
******
ਕਲ ਦੋਪੈਹਰ ਨੂੰ ਹੋਈ ਕਥਾ ਦੀ ਰੇਕੌਰਡਿਂਗ :
******
ਕਲ ਪਿੱਛਲੇ ਪੈਹਰ ਨੂੰ ਸਜੇ ਦਿਵਾਨ ਚ ਰਾਗੀਆਂ ਨੇ ਸ਼ਬਦ ਪੜਿਆ :
******
ਇਹ ਰੇਕੌਰਡਿਂਗ ਰੋਜ਼ ਹੋ ਰਹੀ ਕਥਾ, ਜਿਹੜੀ ਰੋਜ਼ ਸ਼ਾਮ ਨੂੰ (7.00 ਤੋਂ 8.00) ਹਰੀ ਮੰਦਰ ਹੁੰਦੀ ਹੈ ਤੇ ਲਾਇਵ ਬ੍ਰੌਡਕਾਸਟ ਵੀ ਕੀਤੀ ਜਾਂਦੀ ਹੈ , ਓਸ ਚੋਂ 27.10.2012 ਨੂੰ ਕੀਤੀ ਹੋਈ ਕਥਾ ਦੀ ਹੈ :
******
Sunrise : 06:39 AM
Sunset : 05:42 PM
Today Asa Di Vaar was sung by Harbans Singh Ghulla Ji, Veer Singh, Rattan Singh & others.
ਇਹ 04:30 ਤੇ ਸ਼ੁਰੂ ਹੋਇਆ ਤੇ ਰਾਗੀਆਂ ਨੇ ਵਾਰ ਚ ਸ਼ਬਦ ਪੜ੍ਹੇ :
"ਨਮਸਕਾਰ ਤਾ ਕਉ ਲਖ ਬਾਰ ॥ ਇਹੁ ਦੀਜੈ ਤਾ ਕਉ ਵਾਰਿ ॥ ਸਿਮਰਨਿ ਤਾ ਕੈ ਮਿਟਹਿ ਸੰਤਾਪ ॥ ਹੋਇ ਅਨੰਦੁ ਨ ਵਿਆਪਹਿ ਤਾਪ ॥੧॥ ਐਸੋ ਹੀਰਾ ਨਿਰਮਲ ਨਾਮ ॥ ਜਾਸੁ ਜਪਤ ਪੂਰਨ ਸਭਿ ਕਾਮ ॥੧॥ ਰਹਾਉ ॥ ਜਾ ਕੀ ਦ੍ਰਿਸਟਿ ਦੁਖ ਡੇਰਾ ਢਹੈ ॥ ਅੰਮ੍ਰਿਤ ਨਾਮੁ ਸੀਤਲੁ ਮਨਿ ਗਹੈ ॥ ਅਨਿਕ ਭਗਤ ਜਾ ਕੇ ਚਰਨ ਪੂਜਾਰੀ ॥ ਸਗਲ ਮਨੋਰਥ ਪੂਰਨਹਾਰੀ ॥੨॥ ਖਿਨ ਮਹਿ ਊਣੇ ਸੁਭਰ ਭਰਿਆ ॥ ਖਿਨ ਮਹਿ ਸੂਕੇ ਕੀਨੇ ਹਰਿਆ ॥ ਖਿਨ ਮਹਿ ਨਿਥਾਵੇ ਕਉ ਦੀਨੋ ਥਾਨੁ ॥ ਖਿਨ ਮਹਿ ਨਿਮਾਣੇ ਕਉ ਦੀਨੋ ਮਾਨੁ ॥੩॥ ਸਭ ਮਹਿ ਏਕੁ ਰਹਿਆ ਭਰਪੂਰਾ ॥ ਸੋ ਜਾਪੈ ਜਿਸੁ ਸਤਿਗੁਰੁ ਪੂਰਾ ॥ ਹਰਿ ਕੀਰਤਨੁ ਤਾ ਕੋ ਆਧਾਰੁ ॥ ਕਹੁ ਨਾਨਕ ਜਿਸੁ ਆਪਿ ਦਇਆਰੁ ॥੪॥੧੩॥੨੬॥" (ਭੈਰਉ ਮਹਲਾ ੫ ॥)
ਤੇ
ਮਨੁ ਮੰਦਰੁ ਤਨੁ ਵੇਸ ਕਲੰਦਰੁ ਘਟ ਹੀ ਤੀਰਥਿ ਨਾਵਾ ॥ ਏਕੁ ਸਬਦੁ ਮੇਰੈ ਪ੍ਰਾਨਿ ਬਸਤੁ ਹੈ ਬਾਹੁੜਿ ਜਨਮਿ ਨ ਆਵਾ ॥੧॥ ਮਨੁ ਬੇਧਿਆ ਦਇਆਲ ਸੇਤੀ ਮੇਰੀ ਮਾਈ ॥ ਕਉਣੁ ਜਾਣੈ ਪੀਰ ਪਰਾਈ ॥ ਹਮ ਨਾਹੀ ਚਿੰਤ ਪਰਾਈ ॥੧॥ ਰਹਾਉ ॥ ਅਗਮ ਅਗੋਚਰ ਅਲਖ ਅਪਾਰਾ ਚਿੰਤਾ ਕਰਹੁ ਹਮਾਰੀ ॥ ਜਲਿ ਥਲਿ ਮਹੀਅਲਿ ਭਰਿਪੁਰਿ ਲੀਣਾ ਘਟਿ ਘਟਿ ਜੋਤਿ ਤੁਮ੍ਹ੍ਹਾਰੀ ॥੨॥ ਸਿਖ ਮਤਿ ਸਭ ਬੁਧਿ ਤੁਮ੍ਹ੍ਹਾਰੀ ਮੰਦਿਰ ਛਾਵਾ ਤੇਰੇ ॥ ਤੁਝ ਬਿਨੁ ਅਵਰੁ ਨ ਜਾਣਾ ਮੇਰੇ ਸਾਹਿਬਾ ਗੁਣ ਗਾਵਾ ਨਿਤ ਤੇਰੇ ॥੩॥ ਜੀਅ ਜੰਤ ਸਭਿ ਸਰਣਿ ਤੁਮ੍ਹ੍ਹਾਰੀ ਸਰਬ ਚਿੰਤ ਤੁਧੁ ਪਾਸੇ ॥ ਜੋ ਤੁਧੁ ਭਾਵੈ ਸੋਈ ਚੰਗਾ ਇਕ ਨਾਨਕ ਕੀ ਅਰਦਾਸੇ ॥੪॥੨॥
ਬਿਲਾਵਲੁ ਮਹਲਾ ੧ ॥
ਤੇ
"ਪ੍ਰਭ ਮੇਰੇ ਪ੍ਰੀਤਮ ਪ੍ਰਾਨ ਪਿਆਰੇ ॥ ਪ੍ਰੇਮ ਭਗਤਿ ਅਪਨੋ ਨਾਮੁ ਦੀਜੈ ਦਇਆਲ ਅਨੁਗ੍ਰਹੁ ਧਾਰੇ ॥੧॥ ਰਹਾਉ ॥ ਸਿਮਰਉ ਚਰਨ ਤੁਹਾਰੇ ਪ੍ਰੀਤਮ ਰਿਦੈ ਤੁਹਾਰੀ ਆਸਾ ॥ ਸੰਤ ਜਨਾ ਪਹਿ ਕਰਉ ਬੇਨਤੀ ਮਨਿ ਦਰਸਨ ਕੀ ਪਿਆਸਾ ॥੧॥ ਬਿਛੁਰਤ ਮਰਨੁ ਜੀਵਨੁ ਹਰਿ ਮਿਲਤੇ ਜਨ ਕਉ ਦਰਸਨੁ ਦੀਜੈ ॥ ਨਾਮ ਅਧਾਰੁ ਜੀਵਨ ਧਨੁ ਨਾਨਕ ਪ੍ਰਭ ਮੇਰੇ ਕਿਰਪਾ ਕੀਜੈ ॥੨॥੫॥੯॥" (ਮਲਾਰ ਮਹਲਾ ੫ ॥) 1268
ਤੇ
"ਹਮ ਘਰਿ ਸਾਜਨ ਆਏ ॥ ਸਾਚੈ ਮੇਲਿ ਮਿਲਾਏ ॥ ਸਹਜਿ ਮਿਲਾਏ ਹਰਿ ਮਨਿ ਭਾਏ ਪੰਚ ਮਿਲੇ ਸੁਖੁ ਪਾਇਆ ॥ ਸਾਈ ਵਸਤੁ ਪਰਾਪਤਿ ਹੋਈ ਜਿਸੁ ਸੇਤੀ ਮਨੁ ਲਾਇਆ ॥ ਅਨਦਿਨੁ ਮੇਲੁ ਭਇਆ ਮਨੁ ਮਾਨਿਆ ਘਰ ਮੰਦਰ ਸੋਹਾਏ ॥ ਪੰਚ ਸਬਦ ਧੁਨਿ ਅਨਹਦ ਵਾਜੇ ਹਮ ਘਰਿ ਸਾਜਨ ਆਏ ॥੧॥" (ਰਾਗੁ ਸੂਹੀ ਮਹਲਾ ੧ ਛੰਤੁ ਘਰੁ ੨)
ਤੇ
ਅਕਲ ਕਲਾ ਨਹ ਪਾਈਐ ਪ੍ਰਭੁ ਅਲਖ ਅਲੇਖੰ ॥ ਖਟੁ ਦਰਸਨ ਭ੍ਰਮਤੇ ਫਿਰਹਿ ਨਹ ਮਿਲੀਐ ਭੇਖੰ ॥ ਵਰਤ ਕਰਹਿ ਚੰਦ੍ਰਾਇਣਾ ਸੇ ਕਿਤੈ ਨ ਲੇਖੰ ॥ ਬੇਦ ਪੜਹਿ ਸੰਪੂਰਨਾ ਤਤੁ ਸਾਰ ਨ ਪੇਖੰ ॥ ਤਿਲਕੁ ਕਢਹਿ ਇਸਨਾਨੁ ਕਰਿ ਅੰਤਰਿ ਕਾਲੇਖੰ ॥ ਭੇਖੀ ਪ੍ਰਭੂ ਨ ਲਭਈ ਵਿਣੁ ਸਚੀ ਸਿਖੰ ॥ ਭੂਲਾ ਮਾਰਗਿ ਸੋ ਪਵੈ ਜਿਸੁ ਧੁਰਿ ਮਸਤਕਿ ਲੇਖੰ ॥ ਤਿਨਿ ਜਨਮੁ ਸਵਾਰਿਆ ਆਪਣਾ ਜਿਨਿ ਗੁਰੁ ਅਖੀ ਦੇਖੰ ॥੧੩॥ ਪਉੜੀ ॥
ਵਾਰ ਤੋ ਬਾਦ ਲਾਂਵਾਂ ਪੜ੍ਹ ਕੇ ਸ੍ਰੀ ਸਤਿਗੁਰੂ ਰਾਮ ਸਿੰਘ ਜੀ ਦੀ ਦੱਸੀ ਹੋਈ ਮ੍ਰਯਾਦਾ ਅਨੁਸਾਰ 3 ਲੜਕੇ-ਲੜਕੀਆਂ ਦੇ ਆਨੰਦ-ਕਾਰਜ ਕਰਵਾਏ ਗਏ | ਬਾਦ ਚੋਂ ਆਦਿ ਸ੍ਰੀ ਗ੍ਰੰਥ ਸਾਹਿਬ ਜੀ ਦੇ ਕੀਤੇ ਹੋਏ ਸਧਾਰਣ ਪਾਠਾਂ ਦੇ ਭੋਗ ਵੀ ਪਵਾਏ ਗਏ |
ਸਮਾਪਤੀ ਦੀ ਅਰਦਾਸ ਮਾਸਟਰ ਦਰਸ਼ਨ ਸਿੰਘ ਜੀ ਨੇ ਕੀਤੀ |
|