ਅੱਜ ਸੰਗ੍ਰਾਂਦ ਤੇ ਖਾਸ :
"ਮੰਘਰ ਮਾਹੁ ਭਲਾ ਹਰਿ ਗੁਣ ਅੰਕਿ ਸਮਾਵਏ ॥ ਗੁਣਵੰਤੀ ਗੁਣ ਰਵੈ ਮੈ ਪਿਰੁ ਨਿਹਚਲੁ ਭਾਵਏ ॥ ਨਿਹਚਲੁ ਚਤੁਰੁ ਸੁਜਾਣੁ ਬਿਧਾਤਾ ਚੰਚਲੁ ਜਗਤੁ ਸਬਾਇਆ ॥ ਗਿਆਨੁ ਧਿਆਨੁ ਗੁਣ ਅੰਕਿ ਸਮਾਣੇ ਪ੍ਰਭ ਭਾਣੇ ਤਾ ਭਾਇਆ ॥ ਗੀਤ ਨਾਦ ਕਵਿਤ ਕਵੇ ਸੁਣਿ ਰਾਮ ਨਾਮਿ ਦੁਖੁ ਭਾਗੈ ॥ ਨਾਨਕ ਸਾ ਧਨ ਨਾਹ ਪਿਆਰੀ ਅਭ ਭਗਤੀ ਪਿਰ ਆਗੈ ॥੧੩॥" (ਤੁਖਾਰੀ ਛੰਤ ਮਹਲਾ ੧ ਬਾਰਹ ਮਾਹਾ)
ਤੇ
"ਮੰਘਿਰਿ ਮਾਹਿ ਸੋਹੰਦੀਆ ਹਰਿ ਪਿਰ ਸੰਗਿ ਬੈਠੜੀਆਹ ॥ ਤਿਨ ਕੀ ਸੋਭਾ ਕਿਆ ਗਣੀ ਜਿ ਸਾਹਿਬਿ ਮੇਲੜੀਆਹ ॥ ਤਨੁ ਮਨੁ ਮਉਲਿਆ ਰਾਮ ਸਿਉ ਸੰਗਿ ਸਾਧ ਸਹੇਲੜੀਆਹ ॥ ਸਾਧ ਜਨਾ ਤੇ ਬਾਹਰੀ ਸੇ ਰਹਨਿ ਇਕੇਲੜੀਆਹ ॥ ਤਿਨ ਦੁਖੁ ਨ ਕਬਹੂ ਉਤਰੈ ਸੇ ਜਮ ਕੈ ਵਸਿ ਪੜੀਆਹ ॥ ਜਿਨੀ ਰਾਵਿਆ ਪ੍ਰਭੁ ਆਪਣਾ ਸੇ ਦਿਸਨਿ ਨਿਤ ਖੜੀਆਹ ॥ ਰਤਨ ਜਵੇਹਰ ਲਾਲ ਹਰਿ ਕੰਠਿ ਤਿਨਾ ਜੜੀਆਹ ॥ ਨਾਨਕ ਬਾਂਛੈ ਧੂੜਿ ਤਿਨ ਪ੍ਰਭ ਸਰਣੀ ਦਰਿ ਪੜੀਆਹ ॥ ਮੰਘਿਰਿ ਪ੍ਰਭੁ ਆਰਾਧਣਾ ਬਹੁੜਿ ਨ ਜਨਮੜੀਆਹ ॥੧੦॥" (ਬਾਰਹ ਮਾਹਾ ਮਾਂਝ ਮਹਲਾ ੫ ਘਰੁ ੪)
******
ਕਲ ਦੋਪੈਹਰ ਨੂੰ ਹੋਈ ਕਥਾ ਦੀ ਰੇਕੌਰਡਿਂਗ :
******
ਕਲ ਪਿੱਛਲੇ ਪੈਹਰ ਨੂੰ ਸਜੇ ਦਿਵਾਨ ਚ ਰਾਗੀਆਂ ਨੇ ਸ਼ਬਦ ਪੜਿਆ :
******
ਇਹ ਰੇਕੌਰਡਿਂਗ ਰੋਜ਼ ਹੋ ਰਹੀ ਕਥਾ, ਜਿਹੜੀ ਰੋਜ਼ ਸ਼ਾਮ ਨੂੰ (6.00 ਤੋਂ 7.00) ਹਰੀ ਮੰਦਰ ਹੁੰਦੀ ਹੈ ਤੇ ਲਾਇਵ ਬ੍ਰੌਡਕਾਸਟ ਵੀ ਕੀਤੀ ਜਾਂਦੀ ਹੈ , ਓਸ ਚੋਂ 14.11.2012 ਨੂੰ ਕੀਤੀ ਹੋਈ ਕਥਾ ਦੀ ਹੈ :
******
Sunrise : 06:53 AM
Sunset : 05:29 PM
Today Asa Di Vaar was sung by Mohan Singh, Veer Singh, Harvinder Singh, Gian Singh & Sham SIngh.
ਇਹ 04 :48 ਤੇ ਸ਼ੁਰੂ ਹੋਇਆ ਤੇ ਰਾਗੀਆਂ ਨੇ ਵਾਰ ਚ ਸ਼ਬਦ ਪੜ੍ਹੇ :
"ਪੰਥੁ ਨਿਹਾਰੈ ਕਾਮਨੀ ਲੋਚਨ ਭਰੀ ਲੇ ਉਸਾਸਾ ॥ ਉਰ ਨ ਭੀਜੈ ਪਗੁ ਨਾ ਖਿਸੈ ਹਰਿ ਦਰਸਨ ਕੀ ਆਸਾ ॥੧॥ ਉਡਹੁ ਨ ਕਾਗਾ ਕਾਰੇ ॥ ਬੇਗਿ ਮਿਲੀਜੈ ਅਪੁਨੇ ਰਾਮ ਪਿਆਰੇ ॥੧॥ ਰਹਾਉ ॥ ਕਹਿ ਕਬੀਰ ਜੀਵਨ ਪਦ ਕਾਰਨਿ ਹਰਿ ਕੀ ਭਗਤਿ ਕਰੀਜੈ ॥ ਏਕੁ ਆਧਾਰੁ ਨਾਮੁ ਨਾਰਾਇਨ ਰਸਨਾ ਰਾਮੁ ਰਵੀਜੈ ॥੨॥੧॥੧੪॥੬੫॥" (ਰਾਗੁ ਗਉੜੀ ॥)
ਤੇ
"ਝਾਲਾਘੇ ਉਠਿ ਨਾਮੁ ਜਪਿ ਨਿਸਿ ਬਾਸੁਰ ਆਰਾਧਿ ॥ ਕਾਰ੍ਹਾ ਤੁਝੈ ਨ ਬਿਆਪਈ ਨਾਨਕ ਮਿਟੈ ਉਪਾਧਿ ॥੧॥ " (ਸਲੋਕੁ ॥)(ਗਉੜੀ ਬਾਵਨ ਅਖਰੀ ਮਹਲਾ ੫) 255
ਤੇ
"ਮੰਘਿਰਿ ਮਾਹਿ ਸੋਹੰਦੀਆ ਹਰਿ ਪਿਰ ਸੰਗਿ ਬੈਠੜੀਆਹ ॥ ਤਿਨ ਕੀ ਸੋਭਾ ਕਿਆ ਗਣੀ ਜਿ ਸਾਹਿਬਿ ਮੇਲੜੀਆਹ ॥ ਤਨੁ ਮਨੁ ਮਉਲਿਆ ਰਾਮ ਸਿਉ ਸੰਗਿ ਸਾਧ ਸਹੇਲੜੀਆਹ ॥ ਸਾਧ ਜਨਾ ਤੇ ਬਾਹਰੀ ਸੇ ਰਹਨਿ ਇਕੇਲੜੀਆਹ ॥ ਤਿਨ ਦੁਖੁ ਨ ਕਬਹੂ ਉਤਰੈ ਸੇ ਜਮ ਕੈ ਵਸਿ ਪੜੀਆਹ ॥ ਜਿਨੀ ਰਾਵਿਆ ਪ੍ਰਭੁ ਆਪਣਾ ਸੇ ਦਿਸਨਿ ਨਿਤ ਖੜੀਆਹ ॥ ਰਤਨ ਜਵੇਹਰ ਲਾਲ ਹਰਿ ਕੰਠਿ ਤਿਨਾ ਜੜੀਆਹ ॥ ਨਾਨਕ ਬਾਂਛੈ ਧੂੜਿ ਤਿਨ ਪ੍ਰਭ ਸਰਣੀ ਦਰਿ ਪੜੀਆਹ ॥ ਮੰਘਿਰਿ ਪ੍ਰਭੁ ਆਰਾਧਣਾ ਬਹੁੜਿ ਨ ਜਨਮੜੀਆਹ ॥੧੦॥" (ਬਾਰਹ ਮਾਹਾ ਮਾਂਝ ਮਹਲਾ ੫ ਘਰੁ ੪)
ਤੇ
ਵਾਰ ਤੋ ਬਾਦ ਲਾਂਵਾਂ ਪੜ੍ਹ ਕੇ ਸ੍ਰੀ ਸਤਿਗੁਰੂ ਰਾਮ ਸਿੰਘ ਜੀ ਦੀ ਦੱਸੀ ਹੋਈ ਮ੍ਰਯਾਦਾ ਅਨੁਸਾਰ 2 ਲੜਕੇ-ਲੜਕੀਆਂ ਦੇ ਆਨੰਦ-ਕਾਰਜ ਕਰਵਾਏ ਗਏ | ਬਾਦ ਚੋਂ ਆਦਿ ਸ੍ਰੀ ਗ੍ਰੰਥ ਸਾਹਿਬ ਜੀ ਦੇ ਕੀਤੇ ਹੋਏ ਸਧਾਰਣ ਪਾਠਾਂ ਦੇ ਭੋਗ ਵੀ ਪਵਾਏ ਗਏ |
ਸਮਾਪਤੀ ਦੀ ਅਰਦਾਸ ਮਾਸਟਰ ਦਰਸ਼ਨ ਸਿੰਘ ਜੀ ਨੇ ਕੀਤੀ |
|