ਕਲ ਪਿੱਛਲੇ ਪੈਹਰ ਨੂੰ ਸਜੇ ਦਿਵਾਨ ਚ ਰਾਗੀਆਂ ਨੇ ਸ਼ਬਦ ਪੜਿਆ :
******
ਇਹ ਰੇਕੌਰਡਿਂਗ ਰੋਜ਼ ਹੋ ਰਹੀ ਕਥਾ, ਜਿਹੜੀ ਰੋਜ਼ ਸ਼ਾਮ ਨੂੰ (6.00 ਤੋਂ 7.00) ਹਰੀ ਮੰਦਰ ਹੁੰਦੀ ਹੈ ਤੇ ਲਾਇਵ ਬ੍ਰੌਡਕਾਸਟ ਵੀ ਕੀਤੀ ਜਾਂਦੀ ਹੈ , ਓਸ ਚੋਂ 19.11.2012 ਨੂੰ ਕੀਤੀ ਹੋਈ ਕਥਾ ਦੀ ਹੈ :
******
Sunrise : 06:58 AM
Sunset : 05:27 PM
Today Asa Di Vaar was sung by Harvinder Singh, Ishar Singh & Ikbal Singh.
ਇਹ 04:50 ਤੇ ਸ਼ੁਰੂ ਹੋਇਆ ਤੇ ਰਾਗੀਆਂ ਨੇ ਵਾਰ ਚ ਸ਼ਬਦ ਪੜ੍ਹੇ :
ਸੁਤੁ ਅਪਰਾਧ ਕਰਤ ਹੈ ਜੇਤੇ ॥ ਜਨਨੀ ਚੀਤਿ ਨ ਰਾਖਸਿ ਤੇਤੇ ॥੧॥ ਰਾਮਈਆ ਹਉ ਬਾਰਿਕੁ ਤੇਰਾ ॥ ਕਾਹੇ ਨ ਖੰਡਸਿ ਅਵਗਨੁ ਮੇਰਾ ॥੧॥ ਰਹਾਉ ॥ ਜੇ ਅਤਿ ਕ੍ਰੋਪ ਕਰੇ ਕਰਿ ਧਾਇਆ ॥ ਤਾ ਭੀ ਚੀਤਿ ਨ ਰਾਖਸਿ ਮਾਇਆ ॥੨॥ ਚਿੰਤ ਭਵਨਿ ਮਨੁ ਪਰਿਓ ਹਮਾਰਾ ॥ ਨਾਮ ਬਿਨਾ ਕੈਸੇ ਉਤਰਸਿ ਪਾਰਾ ॥੩॥ ਦੇਹਿ ਬਿਮਲ ਮਤਿ ਸਦਾ ਸਰੀਰਾ ॥ ਸਹਜਿ ਸਹਜਿ ਗੁਨ ਰਵੈ ਕਬੀਰਾ ॥੪॥੩॥੧੨॥" (ਆਸਾ ॥)(ਆਸਾ ਸ੍ਰੀ ਕਬੀਰ ਜੀਉ ਕੇ)
ਤੇ
"ਐਸਾ ਨਾਮੁ ਰਤਨੁ ਨਿਰਮੋਲਕੁ ਪੁੰਨਿ ਪਦਾਰਥੁ ਪਾਇਆ ॥ ਅਨਿਕ ਜਤਨ ਕਰਿ ਹਿਰਦੈ ਰਾਖਿਆ ਰਤਨੁ ਨ ਛਪੈ ਛਪਾਇਆ ॥੧॥ ਹਰਿ ਗੁਨ ਕਹਤੇ ਕਹਨੁ ਨ ਜਾਈ ॥ ਜੈਸੇ ਗੂੰਗੇ ਕੀ ਮਿਠਿਆਈ ॥੧॥ ਰਹਾਉ ॥ ਰਸਨਾ ਰਮਤ ਸੁਨਤ ਸੁਖੁ ਸ੍ਰਵਨਾ ਚਿਤ ਚੇਤੇ ਸੁਖੁ ਹੋਈ ॥ ਕਹੁ ਭੀਖਨ ਦੁਇ ਨੈਨ ਸੰਤੋਖੇ ਜਹ ਦੇਖਾਂ ਤਹ ਸੋਈ ॥੨॥੨॥" (ਰਾਗੁ ਸੋਰਠਿ ਬਾਣੀ ਭਗਤ ਭੀਖਨ ਕੀ )
ਤੇ
"ਮਾਈ ਚਰਨ ਗੁਰ ਮੀਠੇ ॥ ਵਡੈ ਭਾਗਿ ਦੇਵੈ ਪਰਮੇਸਰੁ ਕੋਟਿ ਫਲਾ ਦਰਸਨ ਗੁਰ ਡੀਠੇ ॥ ਗੁਨ ਗਾਵਤ ਅਚੁਤ ਅਬਿਨਾਸੀ ਕਾਮ ਕ੍ਰੋਧ ਬਿਨਸੇ ਮਦ ਢੀਠੇ ॥ ਅਸਥਿਰ ਭਏ ਸਾਚ ਰੰਗਿ ਰਾਤੇ ਜਨਮ ਮਰਨ ਬਾਹੁਰਿ ਨਹੀ ਪੀਠੇ ॥੧॥ ਬਿਨੁ ਹਰਿ ਭਜਨ ਰੰਗ ਰਸ ਜੇਤੇ ਸੰਤ ਦਇਆਲ ਜਾਨੇ ਸਭਿ ਝੂਠੇ ॥ ਨਾਮ ਰਤਨੁ ਪਾਇਓ ਜਨ ਨਾਨਕ ਨਾਮ ਬਿਹੂਨ ਚਲੇ ਸਭਿ ਮੂਠੇ ॥੨॥
ਤੇ
"ਪਰਤਿਪਾਲ ਪ੍ਰਭ ਕ੍ਰਿਪਾਲ ਕਵਨ ਗੁਨ ਗਨੀ ॥ ਅਨਿਕ ਰੰਗ ਬਹੁ ਤਰੰਗ ਸਰਬ ਕੋ ਧਨੀ ॥੧॥ ਰਹਾਉ ॥ ਅਨਿਕ ਗਿਆਨ ਅਨਿਕ ਧਿਆਨ ਅਨਿਕ ਜਾਪ ਜਾਪ ਤਾਪ ॥ ਅਨਿਕ ਗੁਨਿਤ ਧੁਨਿਤ ਲਲਿਤ ਅਨਿਕ ਧਾਰ ਮੁਨੀ ॥੧॥ ਅਨਿਕ ਨਾਦ ਅਨਿਕ ਬਾਜ ਨਿਮਖ ਨਿਮਖ ਅਨਿਕ ਸ੍ਵਾਦ ਅਨਿਕ ਦੋਖ ਅਨਿਕ ਰੋਗ ਮਿਟਹਿ ਜਸ ਸੁਨੀ ॥ ਨਾਨਕ ਸੇਵ ਅਪਾਰ ਦੇਵ ਤਟਹ ਖਟਹ ਬਰਤ ਪੂਜਾ ਗਵਨ ਭਵਨ ਜਾਤ੍ਰ ਕਰਨ ਸਗਲ ਫਲ ਪੁਨੀ ॥੨॥ (ਰਾਗੁ ਭੈਰਉ ਮਹਲਾ ੫ ਪੜਤਾਲ ਘਰੁ ੩ )
ਤੇ
"ਸਹ ਕੀ ਸਾਰ ਸੁਹਾਗਨਿ ਜਾਨੈ ॥ ਤਜਿ ਅਭਿਮਾਨੁ ਸੁਖ ਰਲੀਆ ਮਾਨੈ ॥ ਤਨੁ ਮਨੁ ਦੇਇ ਨ ਅੰਤਰੁ ਰਾਖੈ ॥ ਅਵਰਾ ਦੇਖਿ ਨ ਸੁਨੈ ਅਭਾਖੈ ॥੧॥ ਸੋ ਕਤ ਜਾਨੈ ਪੀਰ ਪਰਾਈ ॥ ਜਾ ਕੈ ਅੰਤਰਿ ਦਰਦੁ ਨ ਪਾਈ ॥੧॥ ਰਹਾਉ ॥ ਦੁਖੀ ਦੁਹਾਗਨਿ ਦੁਇ ਪਖ ਹੀਨੀ ॥ ਜਿਨਿ ਨਾਹ ਨਿਰੰਤਰਿ ਭਗਤਿ ਨ ਕੀਨੀ ॥ ਪੁਰ ਸਲਾਤ ਕਾ ਪੰਥੁ ਦੁਹੇਲਾ ॥ ਸੰਗਿ ਨ ਸਾਥੀ ਗਵਨੁ ਇਕੇਲਾ ॥੨॥ ਦੁਖੀਆ ਦਰਦਵੰਦੁ ਦਰਿ ਆਇਆ ॥ ਬਹੁਤੁ ਪਿਆਸ ਜਬਾਬੁ ਨ ਪਾਇਆ ॥ ਕਹਿ ਰਵਿਦਾਸ ਸਰਨਿ ਪ੍ਰਭ ਤੇਰੀ ॥ ਜਿਉ ਜਾਨਹੁ ਤਿਉ ਕਰੁ ਗਤਿ ਮੇਰੀ ॥੩॥੧॥" ਸੂਹੀ ॥ ( ਰਾਗੁ ਸੂਹੀ ਬਾਣੀ ਸ੍ਰੀ ਰਵਿਦਾਸ ਜੀਉ ਕੀ ) 793
ਸਮਾਪਤੀ ਦੀ ਅਰਦਾਸ ਮਾਸਟਰ ਦਰਸ਼ਨ ਸਿੰਘ ਜੀ ਨੇ ਕੀਤੀ |
|