ਕਲ ਪਿੱਛਲੇ ਪੈਹਰ ਨੂੰ ਸਜੇ ਦਿਵਾਨ ਚ ਰਾਗੀਆਂ ਨੇ ਸ਼ਬਦ ਪੜਿਆ :
******
ਇਹ ਰੇਕੌਰਡਿਂਗ ਰੋਜ਼ ਹੋ ਰਹੀ ਕਥਾ, ਜਿਹੜੀ ਰੋਜ਼ ਸ਼ਾਮ ਨੂੰ (6.00 ਤੋਂ 7.00) ਹਰੀ ਮੰਦਰ ਹੁੰਦੀ ਹੈ ਤੇ ਲਾਇਵ ਬ੍ਰੌਡਕਾਸਟ ਵੀ ਕੀਤੀ ਜਾਂਦੀ ਹੈ , ਓਸ ਚੋਂ 09.12.2012 ਨੂੰ ਕੀਤੀ ਹੋਈ ਕਥਾ ਦੀ ਹੈ :
******
Sunrise : 07:12 AM
Sunset : 05:25 PM
ਅੱਜ ਵਾਰਾ (ਢੋਲਕੀ ਤੇ ਛੈਣੈਆਂ ਨਾਲ ਆਸਾ ਦੀ ਵਾਰ ਦਾ ਕੀਰਤਨ) ਮਾਸਟਰ ਦਰਸ਼ਨ ਸਿੰਘ ਜੀ ਤੇ ਓਨ੍ਹਾਂ ਦੇ ਜਥ੍ਹੇ ਨੇ ਲਗਾਇਆ |
ਇਹ 04:56 ਤੇ ਸ਼ੁਰੂ ਹੋਏਆ ਤੇ ਰਾਗੀਆਂ ਨੇ ਵਾਰ ਚ ਸ਼ਬਦ ਪੜ੍ਹੇ :
"ਕੂਪੁ ਭਰਿਓ ਜੈਸੇ ਦਾਦਿਰਾ ਕਛੁ ਦੇਸੁ ਬਿਦੇਸੁ ਨ ਬੂਝ ॥ ਐਸੇ ਮੇਰਾ ਮਨੁ ਬਿਖਿਆ ਬਿਮੋਹਿਆ ਕਛੁ ਆਰਾ ਪਾਰੁ ਨ ਸੂਝ ॥੧॥ ਸਗਲ ਭਵਨ ਕੇ ਨਾਇਕਾ ਇਕੁ ਛਿਨੁ ਦਰਸੁ ਦਿਖਾਇ ਜੀ ॥੧॥ ਰਹਾਉ ॥ ਮਲਿਨ ਭਈ ਮਤਿ ਮਾਧਵਾ ਤੇਰੀ ਗਤਿ ਲਖੀ ਨ ਜਾਇ ॥ ਕਰਹੁ ਕ੍ਰਿਪਾ ਭ੍ਰਮੁ ਚੂਕਈ ਮੈ ਸੁਮਤਿ ਦੇਹੁ ਸਮਝਾਇ ॥੨॥ ਜੋਗੀਸਰ ਪਾਵਹਿ ਨਹੀ ਤੁਅ ਗੁਣ ਕਥਨੁ ਅਪਾਰ ॥ ਪ੍ਰੇਮ ਭਗਤਿ ਕੈ ਕਾਰਣੈ ਕਹੁ ਰਵਿਦਾਸ ਚਮਾਰ ॥੩॥੧॥" (ਗਉੜੀ ਪੂਰਬੀ ਰਵਿਦਾਸ ਜੀਉ)349-6
ਤੇ
"ਬੀਤ ਜੈਹੈ ਬੀਤ ਜੈਹੈ ਜਨਮੁ ਅਕਾਜੁ ਰੇ ॥ ਨਿਸਿ ਦਿਨੁ ਸੁਨਿ ਕੈ ਪੁਰਾਨ ਸਮਝਤ ਨਹ ਰੇ ਅਜਾਨ ॥ ਕਾਲੁ ਤਉ ਪਹੂਚਿਓ ਆਨਿ ਕਹਾ ਜੈਹੈ ਭਾਜਿ ਰੇ ॥੧॥ ਰਹਾਉ ॥ ਅਸਥਿਰੁ ਜੋ ਮਾਨਿਓ ਦੇਹ ਸੋ ਤਉ ਤੇਰਉ ਹੋਇ ਹੈ ਖੇਹ ॥ ਕਿਉ ਨ ਹਰਿ ਕੋ ਨਾਮੁ ਲੇਹਿ ਮੂਰਖ ਨਿਲਾਜ ਰੇ ॥੧॥ ਰਾਮ ਭਗਤਿ ਹੀਏ ਆਨਿ ਛਾਡਿ ਦੇ ਤੈ ਮਨ ਕੋ ਮਾਨੁ ॥ ਨਾਨਕ ਜਨ ਇਹ ਬਖਾਨਿ ਜਗ ਮਹਿ ਬਿਰਾਜੁ ਰੇ ॥੨॥੪॥" (ਜੈਜਾਵੰਤੀ ਮਹਲਾ ੯ ॥) 1352-53
ਤੇ
ਹਰਿ ਬਿਨੁ ਅਵਰ ਕ੍ਰਿਆ ਬਿਰਥੇ ॥ ਜਪ ਤਪ ਸੰਜਮ ਕਰਮ ਕਮਾਣੇ ਇਹਿ ਓਰੈ ਮੂਸੇ ॥੧॥ ਰਹਾਉ ॥ ਬਰਤ ਨੇਮ ਸੰਜਮ ਮਹਿ ਰਹਤਾ ਤਿਨ ਕਾ ਆਢੁ ਨ ਪਾਇਆ ॥ ਆਗੈ ਚਲਣੁ ਅਉਰੁ ਹੈ ਭਾਈ ਊਂਹਾ ਕਾਮਿ ਨ ਆਇਆ ॥੧॥ ਤੀਰਥਿ ਨਾਇ ਅਰੁ ਧਰਨੀ ਭ੍ਰਮਤਾ ਆਗੈ ਠਉਰ ਨ ਪਾਵੈ ॥ ਊਹਾ ਕਾਮਿ ਨ ਆਵੈ ਇਹ ਬਿਧਿ ਓਹੁ ਲੋਗਨ ਹੀ ਪਤੀਆਵੈ ॥੨॥ ਚਤੁਰ ਬੇਦ ਮੁਖ ਬਚਨੀ ਉਚਰੈ ਆਗੈ ਮਹਲੁ ਨ ਪਾਈਐ ॥ ਬੂਝੈ ਨਾਹੀ ਏਕੁ ਸੁਧਾਖਰੁ ਓਹੁ ਸਗਲੀ ਝਾਖ ਝਖਾਈਐ ॥੩॥ ਨਾਨਕੁ ਕਹਤੋ ਇਹੁ ਬੀਚਾਰਾ ਜਿ ਕਮਾਵੈ ਸੁ ਪਾਰ ਗਰਾਮੀ ॥ ਗੁਰੁ ਸੇਵਹੁ ਅਰੁ ਨਾਮੁ ਧਿਆਵਹੁ ਤਿਆਗਹੁ ਮਨਹੁ ਗੁਮਾਨੀ ॥੪॥੬॥੧੬੪॥ ਗਉੜੀ ਮਾਲਾ ਮਹਲਾ ੫ ॥ 216/1430
ਤੇ
"ਪ੍ਰਭ ਕੀਜੈ ਕ੍ਰਿਪਾ ਨਿਧਾਨ ਹਮ ਹਰਿ ਗੁਨ ਗਾਵਹਗੇ ॥ ਹਉ ਤੁਮਰੀ ਕਰਉ ਨਿਤ ਆਸ ਪ੍ਰਭ ਮੋਹਿ ਕਬ ਗਲਿ ਲਾਵਹਿਗੇ ॥੧॥ ਰਹਾਉ ॥ ਹਮ ਬਾਰਿਕ ਮੁਗਧ ਇਆਨ ਪਿਤਾ ਸਮਝਾਵਹਿਗੇ ॥ ਸੁਤੁ ਖਿਨੁ ਖਿਨੁ ਭੂਲਿ ਬਿਗਾਰਿ ਜਗਤ ਪਿਤ ਭਾਵਹਿਗੇ ॥੧॥ ਜੋ ਹਰਿ ਸੁਆਮੀ ਤੁਮ ਦੇਹੁ ਸੋਈ ਹਮ ਪਾਵਹਗੇ ॥ ਮੋਹਿ ਦੂਜੀ ਨਾਹੀ ਠਉਰ ਜਿਸੁ ਪਹਿ ਹਮ ਜਾਵਹਗੇ ॥੨॥ ਜੋ ਹਰਿ ਭਾਵਹਿ ਭਗਤ ਤਿਨਾ ਹਰਿ ਭਾਵਹਿਗੇ ॥ ਜੋਤੀ ਜੋਤਿ ਮਿਲਾਇ ਜੋਤਿ ਰਲਿ ਜਾਵਹਗੇ ॥੩॥ ਹਰਿ ਆਪੇ ਹੋਇ ਕ੍ਰਿਪਾਲੁ ਆਪਿ ਲਿਵ ਲਾਵਹਿਗੇ ॥ ਜਨੁ ਨਾਨਕੁ ਸਰਨਿ ਦੁਆਰਿ ਹਰਿ ਲਾਜ ਰਖਾਵਹਿਗੇ ॥੪॥੬॥" (ਕਲਿਆਨ ਮਹਲਾ ੪ ॥)
ਤੇ
"ਮਿਲੁ ਮੇਰੇ ਪ੍ਰੀਤਮਾ ਜੀਉ ਤੁਧੁ ਬਿਨੁ ਖਰੀ ਨਿਮਾਣੀ ॥ ਮੈ ਨੈਣੀ ਨੀਦ ਨ ਆਵੈ ਜੀਉ ਭਾਵੈ ਅੰਨੁ ਨ ਪਾਣੀ ॥ ਪਾਣੀ ਅੰਨੁ ਨ ਭਾਵੈ ਮਰੀਐ ਹਾਵੈ ਬਿਨੁ ਪਿਰ ਕਿਉ ਸੁਖੁ ਪਾਈਐ ॥ ਗੁਰ ਆਗੈ ਕਰਉ ਬਿਨੰਤੀ ਜੇ ਗੁਰ ਭਾਵੈ ਜਿਉ ਮਿਲੈ ਤਿਵੈ ਮਿਲਾਈਐ ॥ ਆਪੇ ਮੇਲਿ ਲਏ ਸੁਖਦਾਤਾ ਆਪਿ ਮਿਲਿਆ ਘਰਿ ਆਏ ॥ ਨਾਨਕ ਕਾਮਣਿ ਸਦਾ ਸੁਹਾਗਣਿ ਨਾ ਪਿਰੁ ਮਰੈ ਨ ਜਾਏ ॥੪॥੨॥" (ਗਉੜੀ ਮਹਲਾ ੩ ॥)
ਸਮਾਪਤੀ ਦੀ ਅਰਦਾਸ ਮਾਸਟਰ ਦਰਸ਼ਨ ਸਿੰਘ ਜੀ ਨੇ ਕੀਤੀ |
|