HIS HOLINESS SRI SATGURU JI BLESSED THE SANGAT DURING NIT-NAIM IN THE AFTERNOON , TODAY.
ਅੱਜ ਗ੍ਰੀਬ ਨਿਵਾਜ ਸੱਚੇ ਪਾਤਿਸ਼ਾਹ ਸ੍ਰੀ ਸਤਿਗੁਰੂ ਜੀ ਨੇ ਦੋਪੈਹਰ ਨੂੰ ਹੋ ਰਹੇ ਨਿੱਤਨੇਮ ਚ ਦਰਸ਼ਨ ਦੇ ਕੇ ਸਾਧ ਸੰਗਤ ਨੂੰ ਨਿਹਾਲ ਕੀਤਾ |
******
ਕਲ ਦੋਪੈਹਰ ਨੂੰ ਹੋਈ ਕਥਾ ਦੀ ਰੇਕੌਰਡਿਂਗ :
******
ਕਲ ਪਿੱਛਲੇ ਪੈਹਰ ਨੂੰ ਸਜੇ ਦਿਵਾਨ ਚ ਰਾਗੀਆਂ ਨੇ ਸ਼ਬਦ ਪੜਿਆ :
******
ਇਹ ਰੇਕੌਰਡਿਂਗ ਰੋਜ਼ ਹੋ ਰਹੀ ਕਥਾ, ਜਿਹੜੀ ਰੋਜ਼ ਸ਼ਾਮ ਨੂੰ (7.00 ਤੋਂ 8.00) ਹਰੀ ਮੰਦਰ ਹੁੰਦੀ ਹੈ ਤੇ ਲਾਇਵ ਬ੍ਰੌਡਕਾਸਟ ਵੀ ਕੀਤੀ ਜਾਂਦੀ ਹੈ , ਓਸ ਚੋਂ 29.10.2012 ਨੂੰ ਕੀਤੀ ਹੋਈ ਕਥਾ ਦੀ ਹੈ :
******
Sunrise : 06:40 AM
Sunset : 05:40 PM
Today Asa Di Vaar was sung by Sarmukh Singh, Mohan Singh & Sham Singh.
ਇਹ 04:48 ਤੇ ਸ਼ੁਰੂ ਹੋਇਆ ਤੇ ਰਾਗੀਆਂ ਨੇ ਵਾਰ ਚ ਸ਼ਬਦ ਪੜ੍ਹੇ :
"ਭਿੰਨੀ ਰੈਨੜੀਐ ਚਾਮਕਨਿ ਤਾਰੇ ॥ ਜਾਗਹਿ ਸੰਤ ਜਨਾ ਮੇਰੇ ਰਾਮ ਪਿਆਰੇ ॥ ਰਾਮ ਪਿਆਰੇ ਸਦਾ ਜਾਗਹਿ ਨਾਮੁ ਸਿਮਰਹਿ ਅਨਦਿਨੋ ॥ ਚਰਣ ਕਮਲ ਧਿਆਨੁ ਹਿਰਦੈ ਪ੍ਰਭ ਬਿਸਰੁ ਨਾਹੀ ਇਕੁ ਖਿਨੋ ॥ ਤਜਿ ਮਾਨੁ ਮੋਹੁ ਬਿਕਾਰੁ ਮਨ ਕਾ ਕਲਮਲਾ ਦੁਖ ਜਾਰੇ ॥ ਬਿਨਵੰਤਿ ਨਾਨਕ ਸਦਾ ਜਾਗਹਿ ਹਰਿ ਦਾਸ ਸੰਤ ਪਿਆਰੇ ॥੧॥" (ਛੰਤ ॥)(ਆਸਾ ਮਹਲਾ ੫ ॥)
ਤੇ
"ਪਰਤਿਪਾਲ ਪ੍ਰਭ ਕ੍ਰਿਪਾਲ ਕਵਨ ਗੁਨ ਗਨੀ ॥ ਅਨਿਕ ਰੰਗ ਬਹੁ ਤਰੰਗ ਸਰਬ ਕੋ ਧਨੀ ॥੧॥ ਰਹਾਉ ॥ ਅਨਿਕ ਗਿਆਨ ਅਨਿਕ ਧਿਆਨ ਅਨਿਕ ਜਾਪ ਜਾਪ ਤਾਪ ॥ ਅਨਿਕ ਗੁਨਿਤ ਧੁਨਿਤ ਲਲਿਤ ਅਨਿਕ ਧਾਰ ਮੁਨੀ ॥੧॥ ਅਨਿਕ ਨਾਦ ਅਨਿਕ ਬਾਜ ਨਿਮਖ ਨਿਮਖ ਅਨਿਕ ਸ੍ਵਾਦ ਅਨਿਕ ਦੋਖ ਅਨਿਕ ਰੋਗ ਮਿਟਹਿ ਜਸ ਸੁਨੀ ॥ ਨਾਨਕ ਸੇਵ ਅਪਾਰ ਦੇਵ ਤਟਹ ਖਟਹ ਬਰਤ ਪੂਜਾ ਗਵਨ ਭਵਨ ਜਾਤ੍ਰ ਕਰਨ ਸਗਲ ਫਲ ਪੁਨੀ ॥੨॥ (ਰਾਗੁ ਭੈਰਉ ਮਹਲਾ ੫ ਪੜਤਾਲ ਘਰੁ ੩ )
ਤੇ
"ਰਮ ਰਾਮ ਰਾਮ ਰਾਮ ਜਾਪ ॥ ਕਲਿ ਕਲੇਸ ਲੋਭ ਮੋਹ ਬਿਨਸਿ ਜਾਇ ਅਹੰ ਤਾਪ ॥੧॥ ਰਹਾਉ ॥ ਆਪੁ ਤਿਆਗਿ ਸੰਤ ਚਰਨ ਲਾਗਿ ਮਨੁ ਪਵਿਤੁ ਜਾਹਿ ਪਾਪ ॥੧॥ ਨਾਨਕੁ ਬਾਰਿਕੁ ਕਛੂ ਨ ਜਾਨੈ ਰਾਖਨ ਕਉ ਪ੍ਰਭੁ ਮਾਈ ਬਾਪ ॥੨॥੧॥੧੪॥" (ਪ੍ਰਭਾਤੀ ਮਹਲਾ ੫ ਬਿਭਾਸ ਪੜਤਾਲ) 1341-13
ਤੇ
"ਸੁਣਿ ਸਾਜਨ ਪ੍ਰੇਮ ਸੰਦੇਸਰਾ ਅਖੀ ਤਾਰ ਲਗੰਨਿ ॥ ਗੁਰਿ ਤੁਠੈ ਸਜਣੁ ਮੇਲਿਆ ਜਨ ਨਾਨਕ ਸੁਖਿ ਸਵੰਨਿ ॥੧॥" (ਸਲੋਕ ਮਹਲਾ ੪)
ਤੇ
"ਤਿਚਰੁ ਵਸਹਿ ਸੁਹੇਲੜੀ ਜਿਚਰੁ ਸਾਥੀ ਨਾਲਿ ॥ ਜਾ ਸਾਥੀ ਉਠੀ ਚਲਿਆ ਤਾ ਧਨ ਖਾਕੂ ਰਾਲਿ ॥੧॥ ਮਨਿ ਬੈਰਾਗੁ ਭਇਆ ਦਰਸਨੁ ਦੇਖਣੈ ਕਾ ਚਾਉ ॥ ਧੰਨੁ ਸੁ ਤੇਰਾ ਥਾਨੁ ॥੧॥ ਰਹਾਉ ॥ ਜਿਚਰੁ ਵਸਿਆ ਕੰਤੁ ਘਰਿ ਜੀਉ ਜੀਉ ਸਭਿ ਕਹਾਤਿ ॥ ਜਾ ਉਠੀ ਚਲਸੀ ਕੰਤੜਾ ਤਾ ਕੋਇ ਨ ਪੁਛੈ ਤੇਰੀ ਬਾਤ ॥੨॥ ਪੇਈਅੜੈ ਸਹੁ ਸੇਵਿ ਤੂੰ ਸਾਹੁਰੜੈ ਸੁਖਿ ਵਸੁ ॥ ਗੁਰ ਮਿਲਿ ਚਜੁ ਅਚਾਰੁ ਸਿਖੁ ਤੁਧੁ ਕਦੇ ਨ ਲਗੈ ਦੁਖੁ ॥੩॥ ਸਭਨਾ ਸਾਹੁਰੈ ਵੰਞਣਾ ਸਭਿ ਮੁਕਲਾਵਣਹਾਰ ॥ ਨਾਨਕ ਧੰਨੁ ਸੋਹਾਗਣੀ ਜਿਨ ਸਹ ਨਾਲਿ ਪਿਆਰੁ ॥੪॥੨੩॥੯੩॥" (ਸਿਰੀਰਾਗੁ ਮਹਲਾ ੫ ॥)
ਸਮਾਪਤੀ ਦੀ ਅਰਦਾਸ ਮਾਸਟਰ ਦਰਸ਼ਨ ਸਿੰਘ ਜੀ ਨੇ ਕੀਤੀ | |